Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਦਾਲਾਂ ਅਤੇ ਤੇਲਬੀਜ ਫ਼ਸਲਾਂ ਸੰਬੰਧੀ ਖੇਤ ਦਿਵਸ ਮਨਾਇਆ ਗਿਆ
25-03-2019 Read in English

ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਚਲਾਏ ਜਾ ਰਹੇ ਫਾਰਮਰ ਫਸਟ ਪ੍ਰੋਗਰਾਮ ਅਧੀਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਤਰੰਜੀ ਖੇੜਾ ਵਿੱਚ ਤੇਲਬੀਜ ਫ਼ਸਲਾਂ ਅਤੇ ਦਾਲਾਂ ਬਾਰੇ ਇੱਕ ਖੇਤ ਦਿਵਸ ਲਗਾਇਆ ਗਿਆ ਹੈ । ਇਸ ਪ੍ਰੋਜੈਕਟ ਦੇ ਮੁੱਖ ਨਿਗਰਾਨ ਡਾ. ਪ੍ਰਭਜੋਤ ਕੌਰ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇਸ ਪ੍ਰੋਜੈਕਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਵੱਖ-ਵੱਖ ਤਰੀਕਿਆਂ ਨਾਲ ਅਪਣਾਏ ਗਏ ਦੋ ਪਿੰਡਾਂ ਵਿੱਚ ਗਤੀਵਿਧੀ ਕੀਤੀ ਜਾਂਦੀ ਹੈ । ਹੁਣ ਤੱਕ ਅਪਣਾਏ ਗਏ ਦੋਵੇਂ ਪਿੰਡਾਂ ਤਰੰਜੀ ਖੇੜਾ ਅਤੇ ਚੱਠਾ ਨਨਹੇੜਾ ਵਿੱਚ ਗੋਭੀ ਸਰ੍ਹੋਂ ਅਤੇ ਕਾਬਲੀ ਚਣੇ ਦੀਆਂ 100 ਪ੍ਰਦਰਸ਼ਨੀਆਂ ਲਗਾਈਆਂ ਜਾ ਚੁੱਕੀਆਂ ਹਨ । ਸਹਾਇਕ ਪ੍ਰੋਫੈਸਰ ਡਾ. ਰਣਜੀਤ ਸਿੰਘ ਨੇ ਗਰਮੀ ਦੀ ਰੁੱਤ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ । ਸਬਜ਼ੀ ਕਿਸਮ ਸੁਧਾਰਕ ਡਾ. ਦਿਲਬਾਗ ਸਿੰਘ ਨੇ ਗਰਮੀ ਰੁੱਤ ਦੀਆਂ ਪ੍ਰਮੁੱਖ ਸਬਜ਼ੀਆਂ ਦੀ ਕਾਸ਼ਤ ਅਤੇ ਬਿਹਤਰ ਝਾੜ ਲੈਣ ਲਈ ਕਿਸਾਨਾਂ ਨੂੰ ਪ੍ਰਮੁੱਖ ਸਿਫ਼ਾਰਸ਼ਾਂ ਨਾਲ ਜਾਣੂੰ ਕਰਵਾਇਆ । ਸੀਨੀਅਰ ਖੋਜ ਇੰਜਨੀਅਰ ਡਾ. ਤਰਸੇਮ ਚੰਦ ਨੇ ਹਲਦੀ, ਕਣਕ, ਦਾਲਾਂ ਅਤੇ ਸਰ੍ਹੋਂ ਦੀ ਪ੍ਰੋਸੈਸਿੰਗ ਕਰਕੇ ਵਧੇਰੇ ਮੁਨਾਫ਼ਾ ਕਮਾਉਣ ਦੀ ਤਕਨੀਕ ਕਿਸਾਨਾਂ ਨਾਲ ਸਾਂਝੀ ਕੀਤੀ । ਡਾ. ਪੰਕਜ ਕੁਮਾਰ ਨੇ ਕੁਦਰਤੀ ਸਰੋਤਾਂ ਦੇ ਮਹੱਤਵ ਤੋਂ ਜਾਣੂੰ ਕਰਵਾਉਦਿਆਂ ਇਹਨਾਂ ਦੀ ਸਾਂਭ-ਸੰਭਾਲ ਦੇ ਨੁਕਤੇ ਆਪਣੇ ਭਾਸ਼ਣ ਵਿੱਚ ਪੇਸ਼ ਕੀਤੇ । 200 ਦੇ ਕਰੀਬ ਕਿਸਾਨਾਂ ਨੇ ਇਸ ਕੈਂਪ ਵਿੱਚ ਭਾਗ ਲੈ ਕੇ ਦਾਲਾਂ ਅਤੇ ਤੇਲਬੀਜ ਫ਼ਸਲਾਂ ਦੀ ਸਿਖਲਾਈ ਹਾਸਲ ਕੀਤੀ ।

Technology Marketing
and IPR Cell
  © Punjab Agricultural University Disclaimer | Privacy Policy | Contact Us