Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ.ਏ.ਯੂ. ਲਾਈਵ ਨਾਲ ਜੁੜ ਕੇ ਕਿਸਾਨਾਂ ਨੇ ਪੁੱਛੇ ਸਵਾਲਾਂ ਦੇ ਜਵਾਬ
13-08-2020 Read in English

ਪੀ.ਏ.ਯੂ. ਵੱਲੋਂ ਹਰ ਹਫ਼ਤੇ ਫੇਸਬੁੱਕ ਲਾਈਵ ਤੇ ਕੀਤਾ ਜਾਣ ਵਾਲਾ ਪ੍ਰੋਗਰਾਮ ਕਿਸਾਨਾਂ ਵਿੱਚ ਲਗਾਤਾਰ ਹਰਮਨ ਪਿਆਰਾ ਹੋ ਰਿਹਾ ਹੈ । ਪੰਜਾਬ ਦੇ ਵੱਖ ਖਿੱਤਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਪ੍ਰੋਗਰਾਮ ਨਾਲ ਜੁੜ ਕੇ ਖੇਤੀ ਸੰਬੰਧੀ ਮੁਸ਼ਕਲਾਂ ਦੇ ਹੱਲ ਮਾਹਿਰਾਂ ਕੋਲੋਂ ਪੁੱਛਦੇ ਹਨ । ਇਸ ਵਾਰ ਦੇ ਲਾਈਵ ਵਿੱਚ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨਾਂ ਦੇ ਵੱਖ ਵੱਖ ਸਵਾਲਾਂ ਦੇ ਜਵਾਬ ਦੇਣ ਲਈ ਯੂਨੀਵਰਸਿਟੀ ਦੇ ਕਈ ਵਿਭਾਗਾਂ ਤੋਂ ਮਾਹਿਰ ਸ਼ਾਮਿਲ ਹੋਏ । ਬਾਗਬਾਨੀ ਫ਼ਸਲਾਂ ਦੀ ਬਰਸਾਤਾਂ ਦੇ ਮੌਸਮ ਵਿੱਚ ਸਾਂਭ-ਸੰਭਾਲ ਅਤੇ ਬਿਮਾਰੀਆਂ ਤੋਂ ਬਚਾ ਲਈ ਬਾਗਬਾਨੀ ਮਾਹਿਰ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਉਹਨਾਂ ਨੇ ਨਵੇਂ ਫਲਦਾਰ ਬੂਟਿਆ ਨੂੰ ਪ੍ਰਾਪਤ ਕਰਨ ਦੇ ਤਰੀਕੇ, ਬੂਟੇ ਲਾਉਣ ਦੀਆਂ ਵਿਧੀਆਂ ਅਤੇ ਇਸ ਸੰਬੰਧ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਵਿਸਥਾਰ ਨਾਲ ਚਰਚਾ ਕੀਤੀ ।

ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾ ਕੇ ਬਿਹਤਰ ਕਾਸ਼ਤ ਨੁਕਤਿਆਂ ਬਾਰੇ ਰਾਇ ਦੇਣ ਲਈ ਪ੍ਰਸਿੱਧ ਕੀਟ ਵਿਗਿਆਨੀ ਡਾ. ਵਿਜੈ ਕੁਮਾਰ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ । ਉਹਨਾਂ ਨੇ ਕਿਸਾਨਾਂ ਨੂੰ ਲਗਾਤਾਰ ਨਰਮੇ ਦੀ ਫ਼ਸਲ ਦਾ ਸਰਵੇਖਣ ਕਰਦੇ ਰਹਿਣ ਅਤੇ ਇਸ ਸੰਬੰਧੀ ਹੋਰ ਸਾਵਧਾਨੀਆਂ ਵਰਤਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਅਤੇ ਰਸਾਇਣਾਂ ਦੀ ਢੁੱਕਵੀਂ ਵਰਤੋਂ ਸੰਬੰਧੀ ਡਾ. ਕੇ ਬੀ ਸਿੰਘ ਨੇ ਇਸ ਲਾਈਵ ਪ੍ਰੋਗਰਾਮ ਰਾਹੀਂ ਆਪਣੇ ਵਿਚਾਰ ਰੱਖੇ । ਝੋਨੇ ਦੀ ਫ਼ਸਲ ਉਪਰ ਲਘੂ ਤੱਤਾਂ ਦੀ ਵਰਤੋਂ ਬਾਰੇ ਵੀ ਡਾ. ਸਿੰਘ ਨੇ ਵਿਸਥਾਰ ਨਾਲ ਚਾਨਣਾ ਪਾਇਆ । ਫਲੌਰੀਕਲਚਰ ਅਤੇ ਲੈਂਡਸਕੇਪਿੰਗ ਦੇ ਮਾਹਿਰ ਡਾ. ਮਧੂ ਨੇ ਬਰਸਾਤ ਦੇ ਮੌਸਮ ਦੌਰਾਨ ਨਵੇਂ ਬੂਟਿਆਂ ਦੀ ਲਵਾਈ ਸੰਬੰਧੀ ਕਿਸਾਨਾਂ ਨੂੰ ਸੁਝਾਅ ਦਿੱਤੇ । ਇਸ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਜੈਵਿਕ ਖੇਤੀ ਅਤੇ ਹੋਰ ਨਵੀਆਂ ਉਤਪਾਦਨ ਤਕਨੀਕਾਂ ਸੰਬੰਧੀ ਮਾਹਿਰਾਂ ਵੱਲੋਂ ਕੀਮਤੀ ਸੁਝਾਅ ਦਿੱਤੇ ਗਏ ।

Technology Marketing
and IPR Cell
  © Punjab Agricultural University Disclaimer | Privacy Policy | Contact Us