Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਵਿੱਚ ਪੀ.ਏ.ਯੂ. ਸਰਫੇਸ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਬਾਬਤ ਖੇਤ ਦਿਵਸ ਦਾ ਆਯੋਜਨ
07-03-2024 Read in English

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਬਾਬਤ ਖੇਤ ਦਿਵਸ ਦਾ ਆਯੋਜਨ ਮਿਤੀ 6 ਮਾਰਚ, 2024 2023 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੈਲਾ ਖੁਰਦ, ਬਲਾਕ ਗੜ੍ਹਸ਼ੰਕਰ ਵਿਖੇ ਕੀਤਾ ਗਿਆ।

ਪਿੰਡ ਸੈਲਾ ਖੁਰਦ ਦੇ ਕਿਸਾਨ ਸ. ਰਮਨਦੀਪ ਸਿੰਘ ਅਤੇ ਸ. ਨਰਿੰਦਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪੀ.ਏ.ਯੂ. ਸਰਫੇਸ ਸੀਡਰ ਮਸ਼ੀਨ ਨਾਲ ਕਣਕ ਦੀ ਸਿੱਧੀ ਬਿਜਾਈ ਦੀ ਕਾਸ਼ਤ ਕੁੱਲ 9 ਏਕੜ ਰਕਬੇ ਤੇ ਕੀਤੀ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਹਾਜਿਰ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਗੱਲ ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।ਡਾ. ਬੌਂਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂੁਕ ਕੀਤਾ ਅਤੇ ਸਮੂਹਿਕ ਰੂਪ ਵਿੱਚ ਇਸ ਮੁਹਿੰਮ ਨੂੰ ਸਫਲ਼ ਕਰਣ ਲਈ ਪੇ੍ਰਰਿਆ।ਉਹਨਾਂ ਨੇ ਦੱਸਿਆ ਕਿ ਪੀ.ਏ.ਯੂ. ਸਰਫੇਸ ਸੀਡਰ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚੱਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।ਇਹ ਮਸ਼ੀਨ 700 ਤੋਂ 800 ਰੁਪਏ ਵਿੱਚ ਇੱਕ ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ। ਡਾ. ਬੌਂਸ ਨੇ ਹਾੜ੍ਹੀ ਦੀਆਂ ਫਸਲਾਂ ਦੇ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਵੀ ਜਰੂਰੀ ਨੁਕਤੇ ਸਾਂਝੇ ਕੀਤੇ।

ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।ਇਹ ਮਸ਼ੀਨ ਕੰਬਾਈਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ।

ਇਸ ਮੌਕੇ ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਨੇ ਘਰੇਲੂ ਬਗੀਚੀ ਬਾਬਤ ਜਾਣਕਾਰੀ ਸਾਂਝੀ ਕੀਤੀ।

ਸਰਫੇਸ ਸੀਡਰ ਨਾਲ ਬੀਜੀ ਕਣਕ ਦਾ ਵਧੀਆ ਜੰਮ ਤੇ ਸਰਫੇਸ ਸੀਡਰ ਮਸ਼ੀਨ ਦੀ ਕਾਰਜਕੁਸ਼ਲਤਾ ਪ੍ਰਤੀ ਹਾਜਿਰ ਕਿਸਾਨਾਂ ਨੇ ਸੰਤੁਸ਼ਟੀ ਪ੍ਰਗਟਾਈ।

ਇਸ ਮੌਕੇ ਪਿੰਡ ਜੱਸੋਵਾਲ ਤੋਂ ਸ. ਇਕਬਾਲ ਸਿੰਘ, ਪਿੰਡ ਪੱਦੀ ਸੂਰਾ ਸਿੰਘ ਤੋਂ ਸ. ਕੁਲਦੀਪ ਸਿੰਘ ਅਤੇ ਸ. ਸੁਖਰਨਦੀਪ ਸਿੰਘ, ਪਿੰਡ ਮਜਾਰਾ ਡੀਂਗਰੀਆਂ ਤੋਂ ਸ. ਅਰਵਿੰਦਰ ਸਿੰਘ, ਪਿੰਡ ਸੈਲਾ ਖੁਰਦ ਤੋਂ ਸ. ਲਵਦੀਪ ਸਿੰਘ, ਪਿੰਡ ਜੀਵਨਪੁਰ ਜੱਟਾਂ ਤੋਂ ਸ. ਗੁਰਸੇਵਕ ਸਿੰਘ, ਪਿੰਡ ਬੁੱਗਰਾ ਤੋਂ ਸ. ਤਰਨਜੀਤ ਸਿੰਘ ਮਾਨ, ਪਿੰਡ ਗੁੱਜਰਪੁਰ ਤੋਂ ਸ. ਸੁਖਜਿੰਦਰ ਸਿੰਘ, ਆਦਿ ਅਗਾਂਹਵਧੂ ਕਿਸਾਨ ਮੌਜੂਦ ਸਨ।

Technology Marketing
and IPR Cell
  © Punjab Agricultural University Disclaimer | Privacy Policy | Contact Us