ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਵਿੱਚ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਬਾਬਤ ਖੇਤ ਦਿਵਸ ਦਾ ਆਯੋਜਨ ਮਿਤੀ 13 ਮਾਰਚ, 2024ਫ਼ਨਬਸਪ; ਫ਼ਨਬਸਪ;ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਢਾਡਾ ਕਲਾਂ, ਬਲਾਕ ਗੜ੍ਹਸ਼ੰਕਰ ਵਿਖੇ ਕੀਤਾ ਗਿਆ।
ਇਸ ਪਿੰਡ ਵਿੱਚ ਅਗਾਂਹਵਧੂ ਕਿਸਾਨ ਸ. ਤਰਨਜੀਤ ਸਿੰਘ ਮਾਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੁਆਰਾ ਉਪਲੱਬਧ ਕਰਾਏ ਗਏ ਪੀ.ਏ.ਯੂ. ਸਮਾਰਟ ਸੀਡਰ ਮਸ਼ੀਨ ਨਾਲ ਕਣਕ ਦੀ ਸਿੱਧੀ ਬਿਜਾਈ ਦੀ ਕਾਸ਼ਤ ਕੁੱਲ 18 ਏਕੜ ਰਕਬੇ ਤੇ ਪਹਿਲੀ ਵਾਰ ਕੀਤੀ ਹੈ।
ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨਾਲ ਰੂਬਰੂ ਹੁੰਦਿਆਂ ਖੇਤ ਦੀ ਮਿੱਟੀ ਨੂੰ ਪੋੌੋਸ਼ਟਿਕ ਤੱਤਾਂ ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਸਨੂੰ ਖਾਲੀ ਨਾ ਕਰੀਏ ਕਿਉਂਕਿ ਖਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ।ਪਰਾਲੀ ਨੂੰ ਖੇਤ ਵਿਚ ਹੀ ਰੱਖਣ ਦੀ ਸਿਫ਼ੳਮਪ;ਾਰਿਸ਼ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਭੂਮੀ ਦੀ ਸਿਹਤ ਠੀਕ ਰਹਿੰਦੀ ਹੈ ਉੱਥੇ ਖਾਦਾਂ ਤੇ ਖਰਚੇ ਘੱਟ ਹੁੰਦੇ ਹਨ ਅਤੇ ਵਾਤਾਵਰਨ ਵੀ ਬਚਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦਾ ਉਚਿਤ ਪ੍ਰਬੰਧਨ ਕਰਨ ਲਈ ਸਾਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ।ਇਸ ਤੋਂ ਇਲਾਵਾ ਡਾ. ਬੌਂਸ ਨੇ ਪਰਾਲੀ ਪ੍ਰਬੰਧਨ ਵਾਲੇ ਕਣਕ ਦੇ ਖੇਤਾਂ ਵਿੱਚ ਕੀਟ ਪ੍ਰਬੰਧਨ ਬਾਬਤ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਤਕਨੀਕੀ ਲੈਕਚਰ ਸਾਂਝੇ ਕੀਤੇ ਗਏ।ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਨੇ ਦੱਸਿਆ ਕਿ ਸਮਾਰਟ ਸੀਡਰ, ਹੈਪੀ ਸੀਡਰ ਤੇ ਸੁਪਰ ਸੀਡਰ ਦਾ ਸੁਮੇਲ ਹੈ। ਉਹਨਾਂ ਨੇ ਦੱਸਿਆ ਕਿ ਸਮਾਰਟ ਸੀਡਰ ਪਰਾਲੀ ਦੇ ਲਗਭਗ 15 ਤੋਂ 20 ਫੀਸਦੀ ਹਿੱਸੇ ਨੂੰ ਮਿੱਟੀ ਵਿੱਚ ਮਿਲਾਉਂਦਾ ਹੈ ਅਤੇ ਬੀਜ ਨੂੰ ਮਿੱਟੀ ਵਿੱਚ 1 ਇੰਚ ਤੱਕ ਅੰਦਰ ਛੱਡਦਾ ਹੈ, ਇਸ ਕਾਰਨ ਕਣਕ ਦੇ ਬੀਜ ਦੀ ਪਰਾਲੀ ਉੱਪਰ ਡਿੱਗਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ ਅਤੇ ਬੀਜ ਬਰਾਬਰ ਪੁੰਗਰਦਾ ਹੈ।ਸਮਾਰਟ ਸੀਡਰ ਮਸ਼ੀਨ ਇੱਕ ਘੰਟੇ ਵਿੱਚ ਇੱਕ ਏਕੜ ਜ਼ਮੀਨ ਵਿੱਚ ਕਣਕ ਦੀ ਬਿਜਾਈ 5.5 ਲੀਟਰ ਡੀਜ਼ਲ ਦੀ ਖਪਤ ਵਿੱਚ ਕਰ ਦਿੰਦਾ ਹੈ।
ਡਾ. ਪਰਮਿੰਦਰ ਸਿੰਘ, ਸਹਾਇਕ ਪ੍ਰਫੈਸਰ (ਪਸ਼ੂ ਵਿਗਿਆਨ) ਨੇ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਤੇ ਖੁਰਾਕ ਤਿਆਰ ਕਰਨ ਬਾਰੇ ਅਤੇ ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਨੇ ਪੌਸ਼ਟਿਕ ਘਰੇਲੂ ਬਗੀਚੀ ਬਾਬਤ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਪਿੰਡ ਢਾਡਾ ਕਲਾਂ ਤੋਂ ਸ. ਹਰਜਿੰਦਰ ਸਿੰਘ, ਸ. ਮਹਿੰਦਰ ਸਿੰਘ, ਸ. ਸੁਖਜਿੰਦਰ ਸਿੰਘ, ਸ. ਮਨਪ੍ਰੀਤ ਸਿੰਘ, ਪਿੰਡ ਬੱੁਗਰਾ ਤੋਂ ਸ. ਪਰਮਿੰਦਰ ਸਿੰਘ, ਸ. ਕੁਲਵੰਤ ਸਿੰਘ, ਸ. ਮਨਮੋਹਨ ਸਿੰਘ ਖਾਲਸਾ, ਆਦਿ, ਅਗਾਂਹਵਧੂ ਕਿਸਾਨ ਮੌਜੂਦ ਸਨ।
ਅੰਤ ਵਿੱਚ ਸ. ਤਰਨਜੀਤ ਸਿੰਘ ਮਾਨ ਨੇ ਆਏ ਹੋਏ ਸਾਇੰਸਦਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। |