Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ. ਏ. ਯੂ-ਕੇ. ਵੀ. ਕੇ. ਫਤਹਿਗੜ੍ਹ ਸਾਹਿਬ ਵੱਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
28-03-2024 Read in English

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਸ੍ਰੀ ਗੁਰੂ ਗਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਕਾਲਜ ਬੱਚਿਆਂ ਲਈ ਜਾਗਰੂਕਤਾ ਪ੍ਰੋਗ੍ਰਾਮ ਅਤੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਨਿਰਦੇਸ਼ਕ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਪਰਾਲੀ ਪ੍ਰਬੰਧਨ ਸੰਬਧੀ ਜੲਗਰੂਕਤਾ ਮੁਹਿੰਮ ਵਿਚ ਬੱਚਿਆਂ ਦੀ ਭੂਮਿਕਾ ਬਾਰੇ ਦੱਸਿਆ। ਉਹਨਾ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ- ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਅਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਡਾ. ਰੀਤ ਵਰਮਾ ਸਹਾਇਕ ਪ੍ਰੌਫੈਸਰ (ਪੌਦ ਸੁਰੱਖਿਆ) ਨੇ ਬੱਚਿਆਂ ਨੂੰ ਖੇਤੀਬਾੜੀ ਵਿਚ ਮਿੱਤਰ ਕੀੜਿਆਂ ਦੀ ਭੂਮਿਕਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਇਸ ਕੈੰਪ ਦੌਰਾਨ ਡਾ ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਡਾ.ਗੁਰੰਸ਼ਪ੍ਰੀਤ ਸਿੰਘ ਸੇਠੀ ਸਹਾਇਕ ਪ੍ਰੌਫੈਸਰ (ਪਸ਼ੂ ਵਿਗਿਆਨ) ਨੇ ਇਸ ਪ੍ਰੋਗ੍ਰਾਮ ਵਿਚ ਹਿੱਸਾ ਲੈਣ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

ਪ੍ਰੋਫੈਸਰ ਰਮੇਸ਼ ਅਰੋੜਾ, ਡਾਇਰੈਕਟਰ, IQAC . ਡਾ. ਜਸਪ੍ਰੀਤ ਕੌਰ, ਇੰਚਾਰਜ, ਖੇਤੀਬਾੜੀ ਵਿਭਾਗ, ਸ੍ਰੀ ਗੁਰੂ ਗਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕੇ.ਵੀ.ਕੇ ਦੀ ਟੀਮ ਦਾ ਧੰਨਵਾਦ ਕੀਤਾ।

Technology Marketing
and IPR Cell
  © Punjab Agricultural University Disclaimer | Privacy Policy | Contact Us