Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਧੂਮੱਖੀ ਪਾਲਣ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ
08-09-2023

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 28.08.2023 ਤੋਂ 1.09.2023 ਤੱਕ ਮਧੂਮੱਖੀ ਪਾਲਣ ਦੇ ਧੰਦੇ ਨੂੰ ਪ੍ਰਫੁਲਿਤ ਕਰਨ ਬਾਰੇ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਕੋਰਸ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ. ਪਟਿਆਲਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਵਿੱਚ ਜ਼ਿਲੇ ਭਰ ਦੇ 25 ਕਿਸਾਨਾਂ, ਪੇਂਡੂ ਨੌਜਵਾਨਾਂ ਅਤੇ ਬੀਬੀਆਂ ਨੇ ਹਿੱਸਾ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਜਾਣਕਾਰੀ ਦਿੱਤੀ ਕਿ ਮਧੂਮੱਖੀ ਪਾਲਣ ਇੱਕ ਅਜਿਹਾ ਲਾਹੇਵੰਦ ਧੰਦਾ ਹੈ ਜਿਹੜਾ ਘੱਟ ਖਰਚੇ ਨਾਲ ਸ਼ੁਰੂ ਕੀਤਾ ਜਾ ਸਕਦਾ ਹੈ ਅਤੇ ਜਲਦੀ ਹੀ ਆਮਦਨ ਦੇਣੀ ਸ਼ੁਰੂ ਕਰ ਦਿੰਦਾ ਹੈ। ਇਸ ਧੰਦੇ ਦਾ ਕਿਸੇ ਹੋਰ ਧੰਦੇ ਨਾਲ ਕੋਈ ਟਕਰਾਅ ਨਹੀਂ ਹੁੰਦਾ ਅਤੇ ਇਸ ਨੂੰ ਆਸਾਨੀ ਨਾਲ ਇੱਕ ਸਹਾਇਕ ਧੰਦੇ ਵੱਜੋਂ ਅਪਣਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਕਿੱਤੇ ਨੂੰ ਕਿਸਾਨਾਂ ਤੋਂ ਇਲਾਵਾ ਕਿਸਾਨ ਬੀਬੀਆਂ ਵੀ ਚੰਗੀ ਤਰ੍ਹਾਂ ਨਾਲ ਚਲਾ ਸਕਦੀਆਂ ਹਨ ਅਤੇ ਇਹ ਬਹੁਭਾਂਤੀ ਖੇਤੀ ਦਾ ਇੱਕ ਮਹਤੱਵਪੂਰਨ ਅੰਗ ਹੈ। ਇਸੇ ਉਦੇਸ਼ ਨਾਲ ਇਸ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸਿਖਿਆਰਥੀਆਂ ਨੇ ਮਧੂਮੱਖੀ ਪਾਲਣ ਬਾਰੇ ਮੁਢਲੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਮਧੂਮੱਖੀਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਸਿਖਲਾਈ ਵੀ ਹਾਸਿਲ ਕੀਤੀ। ਉਹਨਾਂ ਨੇ ਕੇ.ਵੀ.ਕੇ. ਸੈਂਟਰ ਦੇ ਮਧੂਮੱਖੀ ਪਾਲਣ ਦੇ ਪ੍ਰਦਰਸ਼ਨੀ ਯੂਨਿਟ ਵਿਖੇ ਆਪਣੇ ਹੱਥੀਂ ਮਧੂਮੱਖੀ ਪਾਲਣ ਦੀਆਂ ਬਾਰੀਕੀਆਂ ਨੂੰ ਸਿੱਖਿਆ। ਕੋਰਸ ਦੌਰਾਨ ਸਿਖਿਆਰਥੀਆਂ ਨੂੰ ਸ਼ਹਿਦ ਮੱਖੀਆਂ ਦੇ ਵੱਖ-ਵੱਖ ਉਤਪਾਦਾਂ, ਉਹਨਾਂ ਦੀਆਂ ਬਿਮਾਰੀਆਂ ਤੇ ਦੁਸ਼ਮਣਾਂ ਅਤੇ ਰਾਣੀ ਮੱਖੀਆਂ ਤਿਆਰ ਕਰਨ ਬਾਰੇ ਵੀ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਪਟਿਆਲਾ ਜ਼ਿਲੇ ਦੇ ਅਗਾਂਹਵਧੂ ਮਧੂਮੱਖੀ ਪਾਲਕਾਂ ਦੇ ਨਾਲ ਗਲਬਾਤ ਵੀ ਕਰਵਾਈ ਗਈ। ਸਿਖਲਾਈ ਵਿੱਚ ਹਿੱਸਾ ਲੈਣ ਵਾਲੇ ਸਿਖਿਆਰਥੀਆਂ ਨੇ ਮਧੂਮੱਖੀ ਪਾਲਣ ਬਾਰੇ ਪੀ.ਏ.ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖਰੀਦੀਆਂ।

Technology Marketing
and IPR Cell
  © Punjab Agricultural University Disclaimer | Privacy Policy | Contact Us