Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
"ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਅਧੀਨ" ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਸਬੰਧੀ ਕੈਂਪ ਲਗਾਇਆ ਗਿਆ
26-10-2023

ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਜਿਲ੍ਹਾ ਮਾਨਸਾ ਦੇ ਪਿੰਡ ਭਾਈ ਦੇਸਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਵਿਚ ਇੰਜ. ਅਲੋਕ ਗੁਪਤਾ, ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ ਇੰਜ.) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਹਨਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿਚ ਦੱਸਿਆ। ਡਾ. ਅਸ਼ੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਹੀ ਹਾੜ੍ਹੀ ਦੀਆ ਫਸਲਾਂ ਵਿਚ ਰਸਾਇਣਿਕ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਜਮੀਨ ਦੀ ਜੈਵਿਕ ਸਿਹਤ ਦੇ ਸੁਧਾਰ ਲਈ ਪੀ ਏ ਯੂ ਲੁਧਿਆਣਾ ਵਲੋਂ ਤਿਆਰ ਕੀਤੇ ਕਣਕ ਦੇ ਬੀਜ ਨੂੰ ਲਾਉਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਕੈਂਪ ਨੂੰ ਸੰਬੋਧਨ ਕਰਦੇ ਡਾ. ਬੀ ਐੱਸ ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਬਜ਼ੀਆਂ ਅਤੇ ਫਲਾਂ ਦੇ ਬਾਗ਼ਾਂ ਵਿੱਚ ਮਲਚ ਦੇ ਤੌਰ ਤੇ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ ਅਤੇ ਵੱਖ-ਵੱਖ ਫ਼ਸਲਾਂ ਵਿੱਚ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤਣ ਬਾਰੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਚਾਨਣਾ ਪਾਇਆ। ਇਸ ਪਿੰਡ ਪੱਧਰੀ ਕੈਂਪ ਵਿੱਚ 50 ਤੋਂ ਵੱਧ ਕਿਸਾਨ ਵੀਰਾਂ ਨੇ ਭਾਗ ਲਿਆ ਅਤੇ ਮਾਹਿਰਾਂ ਵਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਤਰੀਕੇ ਨਾਲ ਦਿੱਤੇ ਗੲ/।ਕੈਂਪ ਦੌਰਾਨ ਕਿਸਾਨਾਂ ਨੂੰ ਸਰ੍ਹੋਂ ਅਤੇ ਖੇਤੀ ਸਾਹਿਤ ਵੀ ਮਹੁੱਈਆ ਕਰਵਾਇਆ ਗਿਆ।

Technology Marketing
and IPR Cell
  © Punjab Agricultural University Disclaimer | Privacy Policy | Contact Us