Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ, ਵੱਲੋਂ ਪਰਾਲੀ ਨਾ ਸਾੜਣ ਲਈ ਸਕੂਲ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
06-11-2023

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੁਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੌਜਾ, ਪਟਿਆਲਾ ਵਿਖੇ ਮਿਤੀ 3 ਨਵੰਬਰ, 2023 ਨੂੰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬਧੀ ਲੇਖ ਰਚਨਾ, ਭਾਸ਼ਣ ਅਤੇ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੇਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੁਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਅਤੇ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇA ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ। ਡਾ ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਸੂਖਮ ਚਹਿਲ ਅਤੇ ਅੰਗਰੇਜ਼ੀ ਲੈਕਚਰਾਰ ਸ੍ਰੀ ਭਗਵੰਤ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਵਿਦਿਆਰਥਣਾਂ ਵੱਲੋਂ ਪਰਾਲੀ ਨੂੰ ਨਾ ਜਲਾਉਣ ਦਾ ਸੰਦੇਸ਼ ਦਿੰਦਾ ਹੋਇਆ ਗਿੱਧਾ ਵੀ ਪੇਸ਼ ਕੀਤਾ ਗਿਆ।

Technology Marketing
and IPR Cell
  © Punjab Agricultural University Disclaimer | Privacy Policy | Contact Us