Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵਲੋਂ ਪਰਾਲੀ ਪ੍ਰਬੰਧਨ ਦੀਆਂ ਪ੍ਰਦਰਸ਼ਨੀਆਂ ਲਗਵਾਈਆਂ
10-11-2023

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਜਾਗਰੁਕਤਾ ਦੇ ਨਾਲ ਨਾਲ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਵੱਖ-ਵੱਖ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਜਾ ਰਹੀਆਂ ਹਨ, ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਨੇ ਦੱਸਿਆ ਕਿ ਪ੍ਰਦਰਸ਼ਨੀ ਲਗਾਉਣ ਵਾਲੇ ਕਿਸਾਨਾਂ ਨੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਪਲਟਾਊ ਹੱਲ, ਮਲਚਰ ਅਤੇ ਮਲਚਿੰਗ ਵਿਧੀ ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਪ੍ਰਤੀ ਸੰਤੁਸ਼ਟੀ ਜਾਹਿਰ ਕੀਤੀ ਹੈ ਇਹਨਾਂ ਪ੍ਰਦਰਸ਼ਨੀਆਂ ਦੇ ਆਯੋਜਨ ਮੌਕੇ ਡਾ. ਰਵਿੰਦਰ ਸਿੰਘ ਛੀਨਾ, ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਦੀ ਸਹੀ ਵਰਤੋਂ ਅਤੇ ਸੈਟਿਗ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਕਿਸੇ ਵੀ ਮਸ਼ੀਨ ਦੀ ਵਰਤੋਂ ਤੋਂ ਪਹਿਲਾਂ ਝੋਨੇ ਦੀ ਕਟਾਈ ਲਈ ਐਸ.ਐਮ.ਐਸ. ਵਾਲੀ ਕੰਬਾਈਨ ਦੀ ਵਰਤੋਂ ਕਰਨ ਨਾਲ ਪਰਾਲੀ ਦੇ ਟੁਕੜੇ ਹੋ ਜਾਂਦੇ ਹਨ ਅਤੇ ਪਰਾਲੀ ਮਸ਼ੀਨ ਵਿੱਚ ਨਹੀਂ ਫਸਦੀ ਨਤੀਜੇ ਵਜੋਂ ਕਣਕ ਦੀ ਬਿਜਾਈ ਸੁਖਾਲੀ ਹੋ ਜਾਂਦੀ ਹੈ ਅਤੇ ਕਣਕ ਦਾ ਜੰਮ ਵੀ ਵਧੀਆ ਅਤੇ ਇੱਕਸਾਰ ਹੰੁਦਾ ਹੈ ਇਹਨਾਂ ਪ੍ਰਦਰਸ਼ਨੀਆਂ ਦੇ ਆਯੋਜਨ ਮੌਕੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ। ਇਸ ਲੜੀ ਤਹਿਤ ਕੇ.ਵੀ.ਕੇ. ਵਲੋਂ ਪੀ.ਏ.ਯੂ. ਸਮਾਰਟ ਸੀਡਰ ਨਾਲ ਕੇ.ਵੀ.ਕੇ. ਗੁਰਦਾਸਪੁਰ, ਪਿੰਡ ਸ਼ਹਿਜ਼ਾਦਾ ਕਲਾਂ, ਘਣੀਏ ਕੇ ਬੇਟ ਬਲਾਕ ਡੇਰਾ ਬਾਬਾ ਨਾਨਕ, ਪਿੰਡ ਸਿੱਧਵਾਂ ਜਮੀਤਾ ਬਲਾਕ ਗੁਰਦਾਸਪੁਰ, ਪਿੰਡ ਭਟੋਆ ਬਲਾਕ ਦੀਨਾਨਗਰ ਅਤੇ ਹੈਪੀ ਸੀਡਰ ਨਾਲ ਪਿੰਡ ਭੂਣ ਬਲਾਕ ਗੁਰਦਾਸਪੁਰ ਵਿੱਚ ਬਿਜਾਈ ਕਰਵਾਈ ਗਈ।

Technology Marketing
and IPR Cell
  © Punjab Agricultural University Disclaimer | Privacy Policy | Contact Us