Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਸੰਗਰੂਰ ਦੇ ਪਿੰਡ ਬਾਲੀਆਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਸਕੂਲ ਵਿਦਿਆਰਥੀਆਂ ਲਈ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
17-11-2023

ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਮੁਹਿੰਮ ਤਹਿਤ ਮਿਤੀ 15 ਨਵੰਬਰ, 2023 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਾਲੀਆਂ ਦੇ ਵਿਦਿਆਰਥੀਆਂ ਲਈ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਡਾ. ਮਨਦੀਪ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਪੋਸ਼ਕ ਤੱਤਾਂ ਦੀ ਮਹਤੱਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਆਪਣੇ ਮਾਤਾ-ਪਿਤਾ ਨੂੰ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।

ਡਾ. ਸੁਨੀਲ ਕੁਮਾਰ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖ-ਵੱਖ ਖੇਤੀ ਮਸ਼ੀਨਾਰੀ ਅਤੇ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਰਵਿੰਦਰ ਕੌਰ ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਕੈਰੀਅਰ ਵਿਕਲਪਾਂ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਖੇਤੀਬਾੜੀ ਨਾਲ ਸਬੰਧਤ ਕਿੱਤਾ-ਮੁਖੀ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਸੁਮਨਦੀਪ ਕੌਰ ਅਤੇ ਅਮਨਦੀਪ ਕੌਰ ਨੇ ਕਵਿਤਾਵਾਂ ਦੇ ਜ਼ਰੀਏ ਪਰਾਲੀ ਨਾ ਸਾੜਨ ਦਾ ਸੰਦੇਸ਼ ਦਿੱਤਾ। ਵਿਦਿਆਰਥਣ ਸੰਦੀਪ ਕੌਰ ਨੇ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆਂ, ਪਰਾਲੀ ਨੂੰ ਸ਼ਾੜਨ ਦੇ ਨੁਕਸਾਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਫਾਇਦਿਆਂ ਬਾਰੇ ਭਾਸ਼ਣ ਦੇ ਕੇ ਸਭਨਾਂ ਨੂੰ ਜਾਗਰੂਕ ਕੀਤਾ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਦਿਆਰਥੀਆਂ ਨੂੰ ਨਾਲ ਲੈ ਕੇ ਚੇਤਨਾ ਰੈਲੀ ਕੱਢੀ ਗਈ ਅਤੇ ਨਾਲ ਹੀ ਵਿਦਿਆਰਥੀਆਂ ਦੇ ਸਲੋਗਨ ਲਿਖਾਈ, ਲੇਖ ਲਿਖਣ ਅਤੇ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ।

ਪੰਜਾਬੀ ਅਧਿਆਪਕ, ਸ. ਗੁਲਾਬ ਸਿੰਘ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰਿੰਸੀਪਲ, ਸ੍ਰੀ ਰਾਜੀਵ ਕੁਮਾਰ ਨੇ ਕੇਵੀਕੇ ਤੋਂ ਆਈ ਹੋਈ ਖੇਤੀ ਮਾਹਿਰਾਂ ਦੀ ਟੀਮ ਦਾ ਸਵਾਗਤ ਕੀਤਾ । ਪ੍ਰੋਗਰਾਮ ਦੇ ਅੰਤ ਵਿੱਚ ਮਾਸਟਰ ਸ. ਨਾਜਰ ਸਿੰਘ ਨੇ ਕੇਵੀਕੇ ਤੋਂ ਆਈ ਟੀਮ ਦਾ ਧੰਨਵਾਦ ਕੀਤਾ।

Technology Marketing
and IPR Cell
  © Punjab Agricultural University Disclaimer | Privacy Policy | Contact Us