Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ ਸਾਹਿਬ ਵਿਖੇ “ਬੱਕਰੀ ਪਾਲਣ” ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਸਮਾਪਤ
12-12-2023

ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ ਸਾਹਿਬ ਵਲੋਂੇ 06.12.2023 ਤੋਂ 12.12.2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ “ਬੱਕਰੀ ਪਾਲਣ” ਵਿਸ਼ੇ ਤੇ ਇੱਕ ਹਫ਼ਤੇ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਗ੍ਹੜ ਸਾਹਿਬ, ਦੀ ਰਹਿਨੁਮਾਈ ਹੇਠ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਭਰ ਦੇ 25 ਕਿਸਾਨਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਡਾ. ਜੀ. ਪੀ. ਐਸ. ਸੇਠੀ, ਸਹਾਇਕ ਪ੍ਰੋਫੈਸਰ, ਪਸ਼ੂ ਵਿਗਿਆਨ, ਅਤੇ ਕੋਰਸ ਕੋਆਰਡੀਨੇਟਰ ਨੇ ਬੱਕਰੀਆਂ ਦੀਆਂ ਨਸਲਾਂ, ਪ੍ਰਜਨਨ ਪ੍ਰਬੰਧਨ ਅਤੇ ਬੱਕਰੀਆਂ ਦੀਆਂ ਵੱਖ ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਸੰਭਾਵਤ ਇਲਾਜਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਬੱਕਰੀਆਂ ਵਿੱਚ ਟੀਕਾਕਰਨ ਦੀ ਮਹੱਤਤਾ ਬਾਰੇ, ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਮਰ ਦਾ ਅੰਦਾਜ਼ਾ ਲਗਾਉਣ, ਟੀਕਾਕਰਨ ਆਦਿ ਬਾਰੇ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ। ਇਸ ਵਿਚ ਐਸ. ਬੀ. ਆਈ. ਬੈਂਕ ਵਲੋਂ ਵਰਿੰਦਰ ਨਕੁਇਬ ਨੇ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬੈਂਕ ਦੀਆਂ ਸਕੀਮਾਂ ਬਾਰੇ ਸਿਖਆਰਥੀਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਪਰੋਕਤ ਸਿਖਲਾਈ ਕੋਰਸ ਦਾ ਸੰਖੇਪ ਜੋੜਨ ਲਈ, ਡਾ. ਵਿਪਨ ਕੁਮਾਰ ਰਾਮਪਾਲ ਨੇ ਸਾਰੇ ਸਿਖਆਰਥੀਆਂ ਨੂੰ ਕੋਰਸ ਦੇ ਸਫਲਤਾਪੂਰਵਕ ਮੁਕੰਮਲ ਹੋਣ ਲਈ ਵਧਾਈ ਦਿੱਤੀ ਅਤੇ ਇਸ ਸਿਖਲਾਈ ਨੂੰ ਵਧੀਆ ਸਫਲ ਬਣਾਉਣ ਲਈ ਆਪਣਾ ਕੀਮਤੀ ਸਮਾਂ ਬਤੀਤ ਕਰਨ ਲਈ ਸਮੂਹ ਸਿਖਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Technology Marketing
and IPR Cell
  © Punjab Agricultural University Disclaimer | Privacy Policy | Contact Us