Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ ਏ ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫੁੱਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਬਾਰੇ ਕਿੱਤਾ-ਮੁਖੀ ਸਿਖਲਾਈ  ਕੋਰਸ ਦਾ ਆਯੋਜਨ
30-04-2024

ਪੀ ਏ ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 24 ਤੋਂ 30.04.2024 ਤੱਕ ਫੁੱਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸ਼ੁਤਰਾਣਾ, ਨਾਭਾ, ਮੂੰਡਖੇੜਾ, ਧਰਮਕੋਟ, ਗਲਵੱਟੀ, ਮਸਿੰਗਣ ਤੋਂ 17 ਪੇਂਡੂ ਔਰਤਾਂ ਅਤੇ ਲੜਕੀਆਂ ਨੇ ਭਾਗ ਲਿਆ। ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕੱਪੜਿਆਂ ਦੀ ਸਾਜ-ਸਜਾਵਟ ਲਈ ਫੁਲਕਾਰੀ ਕਢਾਈ ਕੱਢਣ ਦੇ ਗੁਰ ਦੱਸੇ ਅਤੇ ਵੱਖ-ਵੱਖ ਸਜਾਵਟੀ ਸਮਾਨ ਜਿਵੇਂ ਕਿ ਦੁਪੱਟੇ, ਪੋਟਲੀ ਪਰਸ, ਬਟੁਆ ਅਤੇ ਸੀਨਰੀਆਂ ਬਣਾਉਣ ਦੀ ਤਕਨੀਕੀ ਜਾਣਕਾਰੀ ਦਿੱਤੀ। ਘਰ ਵਿਚ ਸਾਬਣ ਅਤੇ ਸਰਫ ਬਣਾਉਣ ਬਾਰੇ ਵੀ ਸਿਖਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ। ਡਾ. ਵੰਦਨਾ ਕੰਵਰ, ਸਹਿਯੋਗੀ ਪ੍ਰੋਫੈਸਰ, ਮਾਨਵ ਵਿਕਾਸ ਨੇ ਸਿਖਲਾਈ ਦੌਰਾਨ ਸਵੈ-ਸਮੂਹਾਂ ਦੇ ਸ਼ਕਤੀਕਰਣ ਬਾਰੇ ਪ੍ਰੇਰਿਤ ਭਾਸ਼ਣ ਦਿੱਤਾ ਅਤੇ ਖੇਡਾਂ ਦੇ ਦੁਆਰਾ ਸਮੂਹ ਦੀ ਤਾਕਤ ਬਾਰੇ ਦੱਸਿਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਔਰਤਾ ਨੂੰ ਘਰੇਲੂ ਬਗੀਚੀ ਅਤੇ ਫ਼ਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ । ਡਾ. ਰਜਨੀ ਗੋਇਲ, ਪ੍ਰੋਫੈਸ਼ਰ (ਭੋਜਨ ਵਿਗਿਆਨ) ਨੇ ਘਰ ਵਿੱਚ ਫ਼ਲਾਂ ਸਬਜ਼ੀਆਂ ਦੀ ਸਾਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕਿਸਾਨ ਬੀਬੀਆਂ ਨੂੰ ਆਪਣਾ ਹੁਨਰ ਪਛਾਣ ਕੇ ਪੰਜਾਬ ਦੀ ਦਸਤਕਾਰੀ ਜਿਵੇਂ ਕਿ ਫੁਲਕਾਰੀ, ਕਰੋਸ਼ੀਆ, ਹੱਥ ਦੀ ਬੁਣਾਈ ਆਦਿ ਕੰਮਾਂ ਨੂੰ ਵਪਾਰਕ ਪੱਧਰ ਤੇ ਤੋਰਣ ਲਈ ਪ੍ਰੇਰਿਤ ਕੀਤਾ।

Technology Marketing
and IPR Cell
  © Punjab Agricultural University Disclaimer | Privacy Policy | Contact Us